ਕੋਟਪਾ ਐਕਟ ਨੂੰ ਜਿਲੇ ਵਿੱਚ ਅਸਰਦਾਰ ਢੰਗ ਨਾਲ ਕੀਤਾ ਜਾਵੇ ਲਾਗੂ : ਡਾ. ਕਵਿਤਾ ਸਿੰਘ
ਫਾਜ਼ਿਲਕਾ, 10 ਦਸੰਬਰ
ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਦੀ ਉਚੇਚੀ ਨਿਗਰਾਨੀ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਅਗਵਾਈ ਅਤੇ ਨੋਡਲ ਅਫਸਰ ਡਾਕਟਰ ਪੰਕਜ ਪ੍ਰਧਾਨਗੀ ਹੇਠ ਕੋਟਪਾ ਐਕਟ COTPA ACT ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਬਲਾਕਾਂ ਅਤੇ ਸਿਹਤ ਸੰਸਥਾਵਾਂ ਦੇ ਐਸ.ਆਈ ਅਤੇ ਮਲਟੀ ਪਰਪਜ਼ ਹੈਲਥ ਵਰਕਰ ਸ਼ਾਮਲ ਹੋਏ।
ਮੀਟਿੰਗ ਦੌਰਾਨ, ਤੰਬਾਕੂ ਮੁਕਤ ਭਾਰਤ ਅਭਿਆਨ ਤਹਿਤ ਤੰਬਾਕੂ ਵਰਤੋਂ ਤੇ ਰੋਕ ਲਗਾਉਣ, ਕੋਟਪਾ ਐਕਟ (COTPA) ਦੀ ਸੰਪੂਰਨ ਪਾਲਣਾ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਹਦਾਇਤਾਂ ਦਿੰਦੇ ਹੋਏ ਕਿਹਾ ਕਿ
ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇ ਅਤੇ ਤੰਬਾਕੂ ਦੇ ਸਿਹਤ 'ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤੇ ਜਾਵੇ। ਵਿੱਦਿਅਕ ਅਦਾਰਿਆਂ ਵਿੱਚ ਵੱਖ ਵੱਖ ਤਰ੍ਹਾਂ ਦੀ ਜਾਗਰੂਕਤਾ ਗਤੀਵਿਧੀਆਂ ਉਲੀਕਿਆਂ ਜਾਣ ਤਾਂ ਜੋ ਇਸ ਦੇ ਮਾੜੇ ਪ੍ਰਭਾਵਾਂ ਤੋਂ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਪੰਜਾਬ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਈ-ਸਿਗਰੇਟ ਨੂੰ ਪਹਿਲਾਂ ਤੋਂ ਹੀ ਅਪ੍ਰਵਾਨਿਤ ਨਸ਼ਾ ਐਲਾਨਿਆ ਹੋਇਆ ਹੈ। ਇਸ ਦੀ ਵਿਕਰੀ ਕਰਨ ਵਾਲੇ 'ਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਏਰੀਆ ਅੰਦਰ ਜਿਨ੍ਹਾਂ ਦੁਕਾਨਾਂ/ ਵੈਂਡਰਾਂ ਵੱਲੋਂ ਤੰਬਾਕੂ ਉਤਪਾਦਾਂ ਦੀ ਵਿਕਰੀ ਕੀਤੀ ਜਾਂਦੀ ਹੈ, ਉਨ੍ਹਾਂ ਦੁਕਾਨਾਂ 'ਤੇ ਇਹ ਬੋਰਡ ਲਗਵਾਇਆ ਜਾਣਾ ਯਕੀਨੀ ਬਣਾਇਆ ਜਾਵੇ ਕਿ 18 ਸਾਲ ਦੀ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ ਹੈ। ਉਨ੍ਹਾਂ ਨਿਰਦੇਸ਼ ਦਿੰਦੇ ਕਿਹਾ ਕਿ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਸਾਰੇ ਭਾਈਵਾਲ ਵਿਭਾਗਾਂ ਨੂੰ ਵੀ ਇਸ ਵਿਚ ਆਪਣੀ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਦਿਵੇਸ਼ ਕੁਮਾਰ, ਐਸ.ਆਈ ਸੁਮਨ ਕੁਮਾਰ, ਐਸ.ਆਈ ਵਿਜੈ ਕੁਮਾਰ, ਵਿੱਕੀ ਕੁਮਾਰ, ਜਸਪਾਲ ਸਿੰਘ ਤੇ ਪਰਮਜੀਤ ਸਿੰਘ ਮੌਜੂਦ ਸਨ।
.jpeg)


No comments:
Post a Comment